ਅੱਜ ਸ਼ਾਮ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05-11-2026
*ਸ਼੍ਰੀ ਹਰਮੰਦਿਰ ਸਾਹਿਬ ਜੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੱਜ ਸ਼ਾਮ ਵੇਲੇ ਹੋਇਆ ਪਵਿੱਤਰ ਹੁਕਮਨਾਮਾ ਸਾਹਿਬ ਜੀ ਅੰਗ676_5ਨਵੰਬਰ* *ਧਨਾਸਰੀ ਮਹਲਾ ੫ ਘਰੁ ੨ ਚਉਪਦੇ* *ੴ ਸਤਿਗੁਰ ਪ੍ਰਸਾਦਿ ॥* *ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥੧॥* ਹੇ ਭਾਈ! ਮਾਇਆ-ਵੇੜ੍ਹੇ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ। ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ। ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ (ਅੰਤ ਵੇਲੇ) ਨਾਲ ਨਹੀਂ ਜਾਂਦੇ। ਉਹਨਾਂ (ਵਿਕਾਰਾਂ) ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ (ਅਸਲ ਵਿਚ ਆਤਮਕ ਜੀਵਨ ਦੇ) ਵੈਰੀ ਹਨ।1। *ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥* ਹੇ ਭਾਈ! ਮੂਰਖ ਜਗਤ (ਮਾਇਆ ਦੀ) ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ (ਕਿ ਆਪਣਾ) ਕੀਮਤੀ ਮਨੁੱਖਾ ਜਨਮ ਗਵਾ ਰਿਹਾ ਹੈ। ਰਹਾਉ। *ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥੨॥* ਹੇ ਭਾਈ! (ਮਾਇਆ-ਵੇੜ...