Amrit vele da Hukamnama Sri Darbar Sahib Sri Amrisar Ang 806, 15-June.-2023 Get link Facebook X Pinterest Email Other Apps June 15, 2023 Amrit vele da Hukamnama Sri Darbar Sahib Sri Amrisar Ang 806, 15-June.-2023ਬਿਲਾਵਲੁ ਮਹਲਾ ੫ ॥ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥ ੧੮॥ Get link Facebook X Pinterest Email Other Apps Comments
AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023 June 18, 2023 AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ Read more
Amritvele da hukamnama Sachkhand shri Darbar Sahib 02-08-2023 August 02, 2023 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥{ਪੰਨਾ 643} ਪਦਅਰਥ: ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ {ਪੰਨਾ 643} ਅਰਥ: (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ {ਪੰਨਾ 643} ਅਰਥ: ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ... Read more
Amritvele da hukamnama Sachkhand shri Darbar Sahib Amritsar sahib 22-08-2023 August 22, 2023 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670} ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪। ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ... Read more
Comments
Post a Comment