AMRIT VELE DA HUKAMNAMA SRI DARBAR SAHIB SRI AMRITSAR, ANG-660, 20-Jun-2023

 AMRIT VELE DA HUKAMNAMA SRI DARBAR SAHIB SRI AMRITSAR, ANG-660, 20-Jun-2023


ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥ ੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥


Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,