AMRIT VELE DA HUKAMNAMA SRI DARBAR SAHIB SRI AMRITSAR, ANG 624, 25-June.-2023
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥ ੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨
॥ ੬੨॥
Comments
Post a Comment