AMRIT VELE DA HUKAMNAMA SRI DARBAR SAHIB SRI AMRITSAR, ANG 544, 08-JUNE.-2023
AMRIT VELE DA HUKAMNAMA SRI DARBAR SAHIB SRI AMRITSAR, ANG 544, 08-JUNE.-2023
ਬਿਹਾਗੜਾ ਮਹਲਾ ੫ ।।
ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥ ੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ ਮਨੁ ਤਨੁ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹੁ ਬਣਤ ਬਣਾਈ ॥੪॥੨॥੫॥
Comments
Post a Comment