SANDHYA VELE DA HUKAMNAMA SRI DARBAR SAHIB, SRI AMRITSAR, ANG 661, 23-June.-2023

 ਧਨਾਸਰੀ ਮਹਲਾ ੧ ॥ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣੁ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰੁ ॥ ਨਾਨਕ ਸਾਚਾ ਸਰਬ ਦਾਤਾਰ ॥੪॥ ੩॥੫॥




Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,