Today's Evening Hukamnama Sachkhand Shri Harimandar Sahib 31-07-2023
ਪਾਵਨ ਅੰਗ ੬੬੮ 📖 * 🌹🌹🌹🌹🌹🌹🌹🌹 * ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ * * ☬ ਵਿਆਖਿਆ ☬ * * ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗ