Sandhya vele da hdukamnama, 12-07-2023 Shri Harmandar Sahib shri Amritsar Sahib, Shri Darbar Sahib,

 ਪਾਵਨ ਅੰਗ ੬੩੨  

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥


☬ ਵਿਆਖਿਆ ☬


ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ।  ਨਾਨਕ ਜੀ ਆਖਦੇ ਹਨ - (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥





Comments

Popular posts from this blog

SANDHYA VELE DA HUKAMNAMA SRI DARBAR SAHIB, SRI AMRITSAR SAHIB, 21/07/2023,

AMRITVELE DA HUKAMNAMA SRI DARBAR SAHIB, SRI AMRITSAR, ANG 719/720, 05-Jun-2023

Amrit vele da Hukamnama Sri Darbar Sahib, Sri Amritsar, Ang 613, 17-JULY-2023