Sandhya Vele da hukamnama shri Harmandir Sahib, 08-07-2023

 ਪਾਵਨ ਅੰਗ ੬੯੪


ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥ ੧॥

ਵਿਆਖਿਆ

ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥ ੧॥ ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ॥ ਰਹਾਉ ॥ ਰਵਿਦਾਸ ਜੀ ਆਖਦੇ ਹਨ- ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥





Comments

Popular posts from this blog

AMRITVELE DA HUKAMNAMA SRI DARBAR SAHIB SRI AMRITSAR, ANG 696, 18-Jun-2023

Amritvele da hukamnama Sachkhand shri Darbar Sahib 02-08-2023

Amritvele Da Hukamnama Sachkhand shri Darbar Sahib Amritsar,