SANDHYA VELE DA HUKAMNAMA SRI DARBAR SAHIB, SRI AMRITSAR SAHIB 04-07-2023,
ਪਾਵਨ ਅੰਗ ੬੬੧-੬੬੨
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣੁ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
Comments
Post a Comment