SANDHYA VELE DA HUKAMNAMA SRI DARBAR SAHIB, SRI AMRITSAR SAHIB, 05-July-2023,

ਪਾਵਨ ਅੰਗ 618


 ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥ ੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥


☬ ਵਿਆਖਿਆ ☬


ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ ॥੧॥ ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ ॥੧॥ ਰਹਾਉ ॥ ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ ਜੀ! (ਆਖੋ - ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ ॥੨॥੭॥੩੫॥



Comments

Popular posts from this blog

Amritvele Da Hukamnama Sachkhand shri Darbar Sahib Amritsar Sahib 18-08-2023,

Amritvele da hukamnama Sachkhand shri Darbar Sahib 02-08-2023

Amritvele da hukamnama Sachkhand shri Darbar Sahib Amritsar sahib 22-08-2023