Today's Evening Hukamnama Sachkhand Shri Darbar Sahib 28-07-2023
ਅੰਗ ੬੫੬ 📖
*ਸੋਰਠਿ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥*
*☬ ਵਿਆਖਿਆ ☬*
*ਰਾਗ ਸੋਰਠਿ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ ॥੧॥ ਹੇ ਮੇਰੇ ਭੁੱਲੇ ਹੋਏ ਮਨ! (ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ ॥੧॥ ਰਹਾਉ ॥ (ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ। (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ ॥੨॥ (ਤੈਨੂੰ) ਕਬੀਰ ਜੀ ਆਖਦੇ ਹਨ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ? ॥੩॥੯॥
Comments
Post a Comment