Posts

Showing posts from August, 2023

Amritvele Da Hukamnama Sachkhand shri Darbar Sahib Amritsar,

Image
 ਧਨਾਸਰੀ ਮਹਲਾ ੫ ॥  ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥  ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧।ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨। ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪ

Sandhya Vele da hukamnama shri Darbar Sahib, 23-08-2023

Image
 ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ 694} ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨। ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦ

Amritvele da hukamnama Sachkhand shri Darbar Sahib Amritsar, 23-08-2023

Image
 ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ {ਪੰਨਾ 514} ਪਦਅਰਥ: ਵਾਹੁ ਵਾਹੁ = {ਜਦੋਂ ਅਸੀ ਕਦੇ ਕੋਈ ਬਹੁਤ ਅਚਰਜ ਨਜ਼ਾਰਾ ਵੇਖਦੇ ਹਾਂ, ਕੋਈ ਬੜਾ ਹੀ ਸੁੰਦਰ ਖ਼ਿਆਲ ਸੁਣਦੇ ਹਾਂ ਤਾਂ ਮਸਤ ਜਿਹੇ ਹੋ ਕੇ 'ਵਾਹੁ ਵਾਹੁ' ਆਖਦੇ ਹਾਂ; ਮਾਨੋ, ਅਸੀ ਉਸ ਨਜ਼ਾਰੇ ਜਾਂ ਖ਼ਿਆਲ ਦੀ 'ਸਿਫ਼ਤਿ' ਕਰਦੇ ਹਾਂ। ਸੋ 'ਵਾਹੁ ਵਾਹੁ' ਆਖਣਾ ਇਕ ਤਰ੍ਹਾਂ 'ਸਿਫ਼ਤਿ-ਸਾਲਾਹ' ਕਰਨਾ ਹੈ, ਪਰ ਨਾਲ ਹੀ ਇਹ ਭਾਵ ਭੀ ਹੁੰਦਾ ਹੈ ਕਿ ਇਸ ਦੀ ਸਿਫ਼ਤਿ ਲਈ ਅਸਾਡੇ ਪਾਸ ਢੁਕਵੇਂ ਲਫ਼ਜ਼ ਨਹੀਂ ਹਨ। ਲਫ਼ਜ਼ 'ਵਾਹੁ' ਨੂੰ ਲਫ਼ਜ਼ 'ਵਾਹਿਗੁਰੂ' ਦਾ ਸੰਖੇਪ ਆਖਣਾ ਗ਼ਲਤ ਹੈ, ਇਹ ਖ਼ਿਆਲ ਲਫ਼ਜ਼ 'ਵਾਹਿਗੁਰੂ' ਦੇ ਥਾਂ 'ਵਾਹੁਗੁਰ' ਬਨਾਣ ਲਈ ਟਪਲਾ ਲਾਣ ਵਾਸਤੇ ਸਹਾਈ ਹੁੰਦਾ ਹੈ। ਲਫ਼ਜ਼ 'ਗੁਰੂ' ਤੇ 'ਵਾਹਿ' ਦੇ ਵਖੋ ਵਖਰੇ ਅਰਥ ਹਨ} ਸਿਫ਼ਤਿ-ਸਾਲਾਹ। ਵਾਹੁ ਵਾਹੁ ਬਾਣੀ = ਸਿਫ਼ਤਿ-ਸਾਲਾਹ ਦੀ ਬਾਣੀ। ਸਚੁ ਹੈ– ਪ੍ਰਭੂ ਦਾ ਰੂਪ। ਅਰਥ: ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ 'ਵਾਹ ਵਾਹ' ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨ

SandhyaVele Da Hukamnama Sachkhand shri Darbar Sahib Amritsar Sahib 22-08-2023

Image
 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670} ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪। ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ

Amritvele da hukamnama Sachkhand shri Darbar Sahib Amritsar sahib 22-08-2023

Image
 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670} ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪। ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ

Today's Hukamnama Sachkhand Shri Darbar Sahib Amritsar Sahib 21-08-2023

Image
  📖  ਪਾਵਨ ਅੰਗ ੭੦੬ 📖 * ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ * * ☬ ਵਿਆਖਿਆ ☬ * * ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤ

Amritvele da hukamnama Sachkhand shri Darbar Sahib Amritsar Sahib, 21-08-2023

Image
  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਪੰਨਾ 706} ਪਦਅਰਥ: ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}। ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰ

Sandhya Vele da Hukamnama Sachkhand shri Darbar Sahib Amritsar, 20-08-2023

Image
 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ {ਪੰਨਾ 673} ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧। ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨। ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 20-08-2023

Image
 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧   ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ

Sandhya Vele Da Hukamnama Sachkhand shri Darbar Sahib Amritsar, 19-08-2023

Image
  📖  ਪਾਵਨ ਅੰਗ ੬੫੮ 📖 * ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ * * ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। * * ☬ ਵਿਆਖਿਆ ☬ * * (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? ॥੧॥ ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ)। ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ॥੧॥ ਰਹਾਉ ॥ (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛ

Amritvele da hukamnama Sachkhand shri Darbar Sahib Amritsar 19-08-2023

Image
 ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ   ੴ ਸਤਿਗੁਰ ਪ੍ਰਸਾਦਿ ॥   ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥  ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥  ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥  ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥  ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥  ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥  ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥  ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥  ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥  ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍

Today's Evening Hukamnama Sachkhand Shri Darbar Sahib Amritsar 18-08-2023

Image
📖 ਪਾਵਨ ਅੰਗ ੬੧੬ 📖 * ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ * * ☬ ਵਿਆਖਿਆ ☬ * * ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ

Amritvele Da Hukamnama Sachkhand shri Darbar Sahib Amritsar Sahib 18-08-2023,

Image
 ਸੋਰਠਿ ਮਹਲਾ ੫ ॥  ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਪਦਅਰਥ: ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ।੧।ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ।ਰਹਾਉ।ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ।੨।ਦੇਇ = ਦੇ ਕੇ। ਦੇਇ ਕਿਵਾੜ = ਦਰਵਾਜ਼ੇ ਬੰਦ ਕਰ ਕੇ। ਦਾਰਾ = ਇਸਤ੍ਰੀ। ਸੰਗਿ = ਨਾਲ। ਫਾਕੈ = ਕੁਕਰਮ ਕਰਦਾ ਹੈ। ਚਿਤ੍ਰ ਗੁਪਤੁ = (ਧਰਮਰਾਜ ਦੇ ਮੁਨਸ਼ੀ) । ਮਾਗਹਿ = ਮੰਗਦੇ ਹਨ, ਮੰਗਣਗੇ।੩।ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਓਟ = ਆਸਰਾ। ਸਾਗਰ = ਸਮੁੰਦਰ।੪

Sandhya Vele Da Hukamnama Shri Darbar Sahib Amritsar sahib 17-08-2023

Image
  📖 ਪਾਵਨ ਅੰਗ ੬੩੬ 📖 ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ

Amritvele da hukamnama Sachkhand shri Darbar Sahib 17-08-2023

Image
 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660} ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨। ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ

Today's Evening Hukamnama Sachkhand Shri DarbarSahib 16-08-2023

Image
  📖  ਪਾਵਨ ਅੰਗ ੬੨੬  📖 * ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ * * ☬ ਵਿਆਖਿਆ ☬ * * ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ ॥ ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ ਜੀ! (ਆਖੋ - ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ॥੨॥੫॥੬੯॥ *

Amritvele Da Hukamnama Sachkhand Shri Darbar Sahib Amritsar 16-08-2023

Image
 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥  {ਪੰਨਾ 766} ਪਦਅਰਥ: ਰਾਤਾ = {रत्रत्र्} ਰੰਗਿਆ ਹੋਇਆ। ਰਵੈ = ਚੇਤੇ ਕਰਦਾ ਹੈ, ਸਿਮਰਦਾ ਹੈ। ਮਨਿ = ਮਨ ਵਿਚ। ਸੋਈ = ਉਹੀ, ਉਹ ਪ੍ਰਭੂ ਹੀ। ਪਉੜੀ ਸਾਚ ਕੀ = ਸਦਾ-ਥਿਰ ਪ੍ਰਭੂ ਤਕ ਅਪੜਾਣ ਵਾਲੀ ਪੌੜੀ। ਸਾਚਾ = ਸਦਾ-ਥਿਰ ਰਹਿਣ ਵਾਲਾ। ਸੁਖੁ = ਆਤਮਕ ਆਨੰਦ। ਸੁਖਿ = ਆਤਮਕ ਆਨੰਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਆਵੈ = ਆਉਂਦਾ ਹੈ, ਪਹੁੰਚਦਾ ਹੈ। ਸਾਚ ਭਾਵੈ = ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ {ਨੋਟ:ਕਈ ਬੀੜਾਂ ਵਿਚ ਪਾਠ "ਸਾਚੁ" ਹੈ। ਇਸ ਤਰ੍ਹਾਂ ਅਰਥ ਬਣਦਾ ਹੈ:ਉਸ ਬੰਦੇ ਨੂੰ ਸਦਾ-ਥਿਰ ਪ੍ਰਭੂ ਪਿਆਰਾ ਲੱਗਦਾ ਹੈ। ਪਰ ਸ੍ਰੀ ਕਰਤਾਰਪੁਰ ਵਾਲੀ ਬੀੜ ਵਿਚ ਪਾਠ "ਸਾਚ" ਹੈ}। ਸਾਚ ਕੀ ਮਤਿ = ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਮਤਿ। ਕਿਉ ਟਲੈ = ਨਹੀਂ ਹਟਦੀ, ਅਟੱਲ ਹੋ ਜਾਂਦੀ ਹੈ। ਸੁਗਿਆਨੁ = ਚੰਗਾ ਗਿਆਨ, ਗਿਆਨ ਦੀਆਂ ਗੱਲਾਂ ਕਰ ਸਕਣ ਦੀ ਚੰਗੀ ਸਮਰੱਥਾ। ਮਜਨੁ = ਤੀਰਥ = ਇਸ਼ਨਾਨ {मज्जन}। ਅਛਲਿਓ = ਜੇਹੜਾ ਠੱਗਿਆ ਨਾਹ ਜਾ ਸਕੇ। ਕਿਉ ਛਲੈ = ਠੱਗ ਨਹੀਂ ਸਕਦਾ, ਖ਼ੁਸ਼ ਨਹੀਂ ਕਰ ਸਕਦਾ। ਪ

Sandhya Vele da hukamnama Sachkhand shri Darbar Sahib Amritsar sahib 15-08-2023

Image
 📖 ਪਾਵਨ ਅੰਗ ੬੨੩ 📖 *ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥* *☬ ਵਿਆਖਿਆ ☬* *ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ। (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ ॥੧॥ ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ), ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧॥ ਰਹਾਉ ॥ ਹੇ ਭਾਈ! ਸਾਰਾ ਜਗਤ ਉਸ ਦੀ ਸੋਭ

Amrik Vele da hukamnama Sachkhand shri Darbar Sahib Amritsar sahib 15-08-2023

Image
 ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥  ਪਦਅਰਥ: ਕਰਤਾ = ਕਰਤਾਰ। ਪੁਰਖੁ = ਸਰਬ = ਵਿਆਪਕ। ਵਿਚਿ ਖਲੋਆ = ਆਪ ਸਹੈਤਾ ਕਰਦਾ ਹੈ। ਵਾਲੁ ਨ ਵਿੰਗਾ ਹੋਆ = ਰਤਾ ਭੀ ਨੁਕਸਾਨ ਨਹੀਂ ਹੁੰਦਾ। ਮਜਨੁ = ਇਸ਼ਨਾਨ, ਰਾਮ ਦੇ ਦਾਸਾਂ ਦੇ ਸਰੋਵਰ ਵਿਚ ਇਸ਼ਨਾਨ, ਨਾਮ = ਜਲ ਨਾਲ ਆਤਮਕ ਇਸ਼ਨਾਨ। ਗੁਰਿ = ਗੁਰੂ ਨੇ। ਆਂਦਾ ਰਾਸੇ = ਰਾਸਿ ਆਂਦਾ, ਸਫਲ ਕਰ ਦਿੱਤਾ। ਜਪਿ = ਜਪ ਕੇ। ਕਿਲਵਿਖ = ਪਾਪ।੧।ਰਾਮ ਦਾਸ ਸਰੋਵਰੁ = ਰਾਮ ਦੇ ਦਾਸਾਂ ਦਾ ਸਰੋਵਰ, ਸਾਧ ਸੰਗਤਿ। ਨੀਕਾ = ਚੰਗਾ, ਸੋਹਣਾ। ਨਾਵੈ = ਨ੍ਹਾਵੇ, ਇਸ਼ਨਾਨ ਕਰਦਾ ਹੈ। ਉਧਾਰੁ = ਪਾਰ = ਉਤਾਰਾ। ਜੀ ਕਾ = ਜਿੰਦ ਦਾ।੧।ਰਹਾਉ।ਜੈ ਜੈ ਕਾਰੁ = ਸੋਭਾ। ਜਗੁ = ਜਗਤ। ਮਨਿ = ਮਨ ਵਿਚ। ਚਿੰਦਿਅੜੇ = ਚਿਤਵੇ ਹੋਏ। ਸਹੀ ਸਲਾਮਤਿ = ਆਤਮਕ ਜੀਵਨ ਨੂੰ ਪੂਰਨ ਤੌਰ ਤੇ ਬਚਾ ਕੇ। ਨਾਇ = ਨ੍ਹਾਇ, ਇਸ਼ਨਾ

Sandhya Vele da hukamnama shri Darbar Sahib Amritsar sahib 14-08-2023

Image
📖 ਪਾਵਨ ਅੰਗ ੬੫੬ 📖 ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ * ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ * ☬ ਵਿਆਖਿਆ ☬ * ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ - (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ

Amrit vele da hukamnama Sachkhand Darbar Sahib Amritsar sahib 14-08-2023

Image
  ਅੰਗ (ANG) - ੮੩੫ (835)" ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ

Today's Evening Hukamnama Sachkhand Shri Darbar Sahib Amritsar 13-08-2023

Image
 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658} ਪਦਅਰਥ: ਦੁਲਭ = ਦੁਰ = ਲੱਭ, ਜਿਸ ਦਾ ਮਿਲਣਾ ਬਹੁਤ ਹੀ ਔਖਾ ਹੈ। ਪੁੰਨ = ਭਲੇ ਕੰਮ। ਜਾਤ = ਜਾ ਰਿਹਾ ਹੈ। ਅਬਿਬੇਕੈ = ਵਿਚਾਰ = ਹੀਣਤਾ ਦੇ ਕਾਰਨ, ਅੰਞਾਣ = ਪੁਣੇ ਵਿਚ। ਸਮਸਰਿ = ਵਰਗੇ, ਦੇ ਬਰਾਬਰ। ਕਿਹ ਲੇਖੈ = ਕਿਸ ਕੰਮ ਆਏ? ਕਿਸੇ ਅਰਥ ਨਹੀਂ।੧। ਰਾਜਾ = ਜਗਤ ਦਾ ਮਾਲਕ। ਰਸੁ = (ਮਿਲਾਪ ਦਾ) ਆਨੰਦ। ਜਿਹ ਰਸ = ਜਿਸ ਰਸ ਦੀ ਬਰਕਤ ਨਾਲ। ਅਨ ਰਸ = ਹੋਰ ਚਸਕੇ।੧।ਰਹਾਉ। ਜਾਨਿ = ਜਾਣ ਬੁੱਝ ਕੇ, ਜਾਣਦੇ ਬੁੱਝਦੇ ਹੋਏ। ਅਜਾਨ = ਅੰਞਾਣ। ਬਾਵਰ = ਪਾਗਲ। ਸੋਚ ਅਸੋਚ = ਚੰਗੀਆਂ ਮੰਦੀਆਂ ਸੋਚਾਂ। ਦਿਵਸ = ਉਮਰ ਦੇ ਦਿਨ। ਜਾਹੀ = ਗੁਜ਼ਰ ਰਹੇ ਹਨ। ਇੰਦ੍ਰੀ = ਕਾਮ = ਵਾਸ਼ਨਾ। ਸਬਲ = ਸ+ਬਲ, ਬਲਵਾਨ। ਨਿਬਲ = ਨਿਰਬਲ, ਕਮਜ਼ੋਰ। ਬਿਬੇਕ ਬੁਧਿ = ਪਰਖਣ ਦੀ ਅਕਲ। ਪਰਮਾਰਥ = ਪਰਮ+ਅਰਥ, ਸਭ ਤੋਂ ਵੱਡੀ ਲੋੜ। ਪਰਵੇਸ = ਦਖ਼ਲ।੨। ਆਨ = ਕੁੱਝ ਹੋਰ। ਅਚਰੀਅਤ = ਕਮਾਈਦਾ ਹੈ। ਅਨ ਕਛੁ = ਕੁਝ ਹੋਰ। ਅਪਰ

Amritvele da hukamnama Sachkhand Shri Darbar Sahib Amritsar 13-08-2023

Image
 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥ {ਪੰਨਾ 794} ਪਦਅਰਥ: ਤਪਿ ਤਪਿ = ਖਪ ਖਪ ਕੇ, ਦੁਖੀ ਹੋ ਹੋ ਕੇ। ਲੁਹਿ ਲੁਹਿ = ਲੁੱਛ ਲੁੱਛ ਕੇ, ਤੜਪ ਤੜਪ ਕੇ। ਹਾਥ ਮਰੋਰਉ = ਮੈਂ ਹੱਥ ਮਲਦੀ ਹਾਂ, ਮੈਂ ਪਛੁਤਾਉਂਦੀ ਹਾਂ। ਬਾਵਲਿ = ਕਮਲੀ, ਝੱਲੀ। ਲੋਰਉ = ਮੈਂ ਲੱਭਦੀ ਹਾਂ। ਸਹਿ = ਸਹ ਨੇ, ਖਸਮ ਨੇ। ਰੋਸੁ = ਗੁੱਸਾ। ਸਹ = ਖਸਮ ਦਾ।੧। ਸਾਰ = ਕਦਰ। ਖੋਇ = ਗਵਾ ਕੇ।੧।ਰਹਾਉ। ਕਿਤ ਗੁਨ = ਕਿਨ੍ਹਾਂ ਗੁਣਾਂ ਦੇ ਕਾਰਨ। ਹਉ = ਮੈਂ। ਬਿਰਹੈ– ਵਿਛੋੜੇ ਵਿਚ। ਜਾਲੀ = ਸਾੜੀ।੨। ਵਿਧਣ = (ਵਿਧ੍ਵਨ) ਕੰਬਾਉਣ ਵਾਲੀ, ਡਰਾਉਣ ਵਾਲੀ, ਭਿਆਨਕ। ਮੁੰਧ = ਇਸਤ੍ਰੀ। ਪ੍ਰਭਿ = ਪ੍ਰਭੂ ਨੇ। ਸਾਧ ਸੰਗਿ = ਸ

Sandhya Vele da hukamnama shri Darbar Sahib Amritsar 12-082023

Image
  📖  ਪਾਵਨ ਅੰਗ ੬੯੬  📖 * ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ * * ☬ ਵਿਆਖਿਆ ☬ * * ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ

Amritvele da hukamnama Sachkhand shri Darbar Sahib 12-08-2023

Image
  📖  ਪਾਵਨ ਅੰਗ ੬੯੬  📖 * ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ * * ☬ ਵਿਆਖਿਆ ☬ * * ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ

Sandhya vele da hukamnama shri Harimandar Sahib amritsar 11-08-2023

Image
  📖 ਪਾਵਨ ਅੰਗ ੬੬੮ 📖 * ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ * * ☬ ਵਿਆਖਿਆ ☬ * * ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂ

Amritvele da hukamnama shri Darbar Sahib Amritsar 11-08-2023

Image
  Ang:- 637 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ

Ajj Sandhya Vele Da Hukamnama shri Darbar Sahib Amritsar Sahib 10-08-2023

Image
  📖  ਪਾਵਨ ਅੰਗ ੬੯੬  📖 * ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ * * ☬ ਵਿਆਖਿਆ ☬ * * ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ

Amrit Vele Da Hukamnama Sachkhand Shri Darbar Sahib Amritsar 10-08-2023

Image
 ਸਲੋਕੁ ਮਃ ੪ ॥  ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਪਦਅਰਥ: ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ।ਵਿਆਪੇ = ਗ੍ਰਸੇ ਹੋਏ। ਗੁਬਾਰਾ = ਹਨੇਰਾ। ਨਿਕਟਿ = ਨੇੜੇ।  ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ। ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (

Sandhya Vele da Hukamnama Sachkhand shri Darbar Sahib 09-08-2023

Image
  📖  ਪਾਵਨ ਅੰਗ ੬੨੨-੬੨੩  📖 * ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ * * ☬ ਵਿਆਖਿਆ ☬ * * ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ, ਉਸ (

Ajj Amritvele da hukamnama Sachkhand Shri Darbar Sahib 09-08-2023

Image
 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ਤਿਨਿ ਸਗਲੀ ਲਾਜ ਰਾਖੀ ॥੩॥ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ ॥੧॥ ਰਖਵਾਲਾ = ਰਾਖਾ। ਸਹਜ ਸੁਖ = ਆਤਮਕ ਅਡੋਲਤਾ ਦੇ ਸੁਖ। ਉਪਜੇ = ਪੈਦਾ ਹੋ ਗਏ। ਸੁਖਾਲਾ = ਸੁਖੀ ॥ ਦਾਰੂ = ਦਵਾਈ। ਤਿਨਿ = ਉਸ (ਦਾਰੂ) ਨੇ। ਬਿਦਾਰੂ = ਨਾਸ ਕਰ ਦਿੱਤਾ। ਬਾਤ = (ਜੀਵਨ ਦੀ) ਕਹਾਣੀ ॥੨॥ ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ

Ajj Sandhya vele da hukamnama Sachkhand Shri Darbar Sahib Amritsar 08-08-2023

Image
  📖ਪਾਵਨ ਅੰਗ ੭੦੨ 📖 * ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ * * ☬ ਵਿਆਖਿਆ ☬ * * ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ॥੧॥ ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ ਜੀ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥ *

Ajj Amritvele da hukamnama Sachkhand Shri Darbar Sahib Amritsar 08-08-2023

Image
 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ  ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥   ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ 'ਘਰ' ਵਿਚ ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ'। ਮੈ ਮਨਿ =