04 November 2026 Sandhya vele da hukamnama sachkhand Shri harmandir Sahib,
*ਧਨਾਸਰੀ ਮਹਲਾ ੫ ॥*
*ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ* *ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥*
*☬ ਵਿਆਖਿਆ ☬*
*ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। ਸਿਮਰਨ ਇਸ ਲੋਕ ਵਿਚ ਪਰਲੋਕ ਵਿਚ ਸਦਾ ਹੀ ਸੁਖ ਦੇਣ ਵਾਲਾ ਹੈ। (ਸਿਮਰਨ ਦੀ ਬਰਕਤਿ ਨਾਲ) ਚਿਰਾਂ ਦੇ ਕੀਤੇ ਹੋਏ ਪਾਪ ਮਿਟ ਜਾਂਦੇ ਹਨ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ (ਸਿਮਰਨ ਕਰਨ ਨਾਲ) ਆਤਮਕ ਮੌਤੇ ਮਰਿਆ ਹੋਇਆ ਮਨੁੱਖ ਮੁੜ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ॥੧॥ ਰਹਾਉ ॥ ਹੇ ਭਾਈ! ਰਾਜ ਅਤੇ ਜਵਾਨੀ (ਦੇ ਹੁਲਾਰੇ) ਪਰਮਾਤਮਾ ਦਾ ਨਾਮ ਭੁਲਾ ਦੇਂਦੇ ਹਨ! ਮਾਇਆ ਦਾ ਮੋਹ ਵੱਡਾ ਦੁੱਖ (ਦਾ ਮੂਲ) ਹੈ - ਇਹ ਗੱਲ ਮਹਾ ਪੁਰਖ ਦੱਸਦੇ ਹਨ। ਪਰਮਾਤਮਾ ਦੇ ਨਾਮ ਦੇ ਸਿਮਰਨ, ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਆਸ ਅਤੇ ਤਾਂਘ - ਇਹ ਕੀਮਤੀ ਚੀਜ਼ ਕੋਈ ਵਿਰਲਾ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ ॥੧॥ ਹੇ ਸ਼ਰਨ ਆਏ ਦੀ ਸਹਾਇਤਾ ਕਰਨ ਜੋਗੇ! ਹੇ ਅਕੱਥ! ਹੇ ਅਗੋਚਰ! ਤੇਰਾ ਨਾਮ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾ ਲੈਣ ਵਾਲਾ ਹੈ। ਹੇ ਅੰਤਰਜਾਮੀ! ਹੇ ਨਾਨਕ ਜੀ ਦੇ ਮਾਲਕ! (ਤੂੰ) ਮੇਰਾ ਮਾਲਕ-ਪ੍ਰਭੂ ਸਭ ਥਾਈਂ ਵਿਆਪਕ ਹੈ ॥੨॥੨॥੫੪॥*
*Dhhanaasaree Mahalaa 5 ||
*Halat Sukh Palat Sukh Nit Sukh Simrano Naam Gobind Kaa Sadaa Leejai || Mitteh Kamaane Paap Chiraane Saadhhsangat Mil Muaa Jeejai ||1|| Rahaau || Raaj Joban Bisrant Har Maaeaa Mahaa Dukh Ehu Mahaant Kahai || Aas Pyaas Raman Har Keertan Ehu Padaarathh Bhaagvant Lahai ||1|| Saran Samrathh Akathh Agochraa Patit Udhhaaran Naam Teraa || Antarjaamee Naanak Ke Suaamee Sarbat Pooran Thaakur Meraa ||2||2||54||*
*☬ Meaning ☬*
*Peace in this world, peace in the next world and peace forever, remembering Him in meditation. Chant forever the Name of the Lord of the Universe. The sins of past lives are erased, by joining the Saadh Sangat, the Company of the Holy; new life is infused into the dead. ||1|| Pause || In power, youth and Maya, the Lord is forgotten; this is the greatest tragedy - so say the spiritual sages. Hope and desire to sing the Kirtan of the Lord's Praises - this is the treasure of the most fortunate devotees. ||1|| O Lord of Sanctuary, all-powerful, imperceptible and unfathomable - Your Name is the Purifier of sinners. The Inner-knower, the Lord and Master of Nanak Ji is totally pervading and permeating everywhere; He is my Lord and Master. ||2||2||54||
Please click to full watch Video 👇👇👇
SandhyaVeleDaHukamnamaSachkhandShriHarimandirSahib,
04 November 2026 Sandhya vele da hukamnama sachkhand Shri harmandir Sahib,

Comments
Post a Comment