Hukamnama daily Posting time Get link Facebook X Pinterest Email Other Apps Daily Post hukamnama time 08.00Pm to 09.30Pm Get link Facebook X Pinterest Email Other Apps Comments
Amritvele Da Hukamnama Sachkhand shri Darbar Sahib Amritsar Sahib 18-08-2023, ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਪਦਅਰਥ: ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ।੧।ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ।ਰਹਾਉ।ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ।੨।ਦੇਇ = ਦੇ ਕੇ। ਦੇਇ ਕਿਵਾੜ = ਦਰਵਾਜ਼ੇ ਬੰਦ ਕਰ ਕੇ। ਦਾਰਾ = ਇਸਤ੍ਰੀ। ਸੰਗਿ = ਨਾਲ। ਫਾਕੈ = ਕੁਕਰਮ ਕਰਦਾ ਹੈ। ਚਿਤ੍ਰ ਗੁਪਤੁ = (ਧਰਮਰਾਜ ਦੇ ਮੁਨਸ਼ੀ) । ਮਾਗਹਿ = ਮੰਗਦੇ ਹਨ, ਮੰਗਣਗੇ।੩।ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਓਟ = ਆਸਰਾ। ਸਾਗਰ =... Read more
Amritvele da hukamnama Sachkhand shri Darbar Sahib Amritsar sahib 22-08-2023 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670} ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪। ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ... Read more
Amritvele da hukamnama Sachkhand shri Darbar Sahib 02-08-2023 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥{ਪੰਨਾ 643} ਪਦਅਰਥ: ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ {ਪੰਨਾ 643} ਅਰਥ: (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ {ਪੰਨਾ 643} ਅਰਥ: ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ... Read more
Comments
Post a Comment