Posts

Showing posts with the label Ajj Sandhya Vele da hukamnama Sachkhand shri Darbar Sahib

Today's Hukamnama Sachkhand Shri Darbar Sahib Amritsar Sahib 21-08-2023

Image
  📖  ਪਾਵਨ ਅੰਗ ੭੦੬ 📖 * ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ * * ☬ ਵਿਆਖਿਆ ☬ * * ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮ...

Today's Evening Hukamnama Sachkhand Shri Darbar Sahib Amritsar 18-08-2023

Image
📖 ਪਾਵਨ ਅੰਗ ੬੧੬ 📖 * ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ * * ☬ ਵਿਆਖਿਆ ☬ * * ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨ...