Posts

Showing posts with the label Ajj Sandhya Vele da hukamnama Sachkhand shri Darbar Sahib Amritsar

SandhyaVele Da Hukamnama Sachkhand shri Darbar Sahib Amritsar Sahib 22-08-2023

Image
 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670} ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪। ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ

Sandhya Vele da Hukamnama Sachkhand shri Darbar Sahib Amritsar, 20-08-2023

Image
 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ {ਪੰਨਾ 673} ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧। ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨। ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ

Sandhya Vele Da Hukamnama Sachkhand shri Darbar Sahib Amritsar, 19-08-2023

Image
  📖  ਪਾਵਨ ਅੰਗ ੬੫੮ 📖 * ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ * * ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। * * ☬ ਵਿਆਖਿਆ ☬ * * (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? ॥੧॥ ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ)। ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ॥੧॥ ਰਹਾਉ ॥ (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛ

Today's Evening Hukamnama Sachkhand Shri DarbarSahib 16-08-2023

Image
  📖  ਪਾਵਨ ਅੰਗ ੬੨੬  📖 * ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ * * ☬ ਵਿਆਖਿਆ ☬ * * ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ ॥ ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ ਜੀ! (ਆਖੋ - ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ॥੨॥੫॥੬੯॥ *

Sandhya Vele da hukamnama shri Darbar Sahib Amritsar sahib 14-08-2023

Image
📖 ਪਾਵਨ ਅੰਗ ੬੫੬ 📖 ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ * ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ * ☬ ਵਿਆਖਿਆ ☬ * ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ - (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ

Today's Evening Hukamnama Sachkhand Shri Darbar Sahib Amritsar 13-08-2023

Image
 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658} ਪਦਅਰਥ: ਦੁਲਭ = ਦੁਰ = ਲੱਭ, ਜਿਸ ਦਾ ਮਿਲਣਾ ਬਹੁਤ ਹੀ ਔਖਾ ਹੈ। ਪੁੰਨ = ਭਲੇ ਕੰਮ। ਜਾਤ = ਜਾ ਰਿਹਾ ਹੈ। ਅਬਿਬੇਕੈ = ਵਿਚਾਰ = ਹੀਣਤਾ ਦੇ ਕਾਰਨ, ਅੰਞਾਣ = ਪੁਣੇ ਵਿਚ। ਸਮਸਰਿ = ਵਰਗੇ, ਦੇ ਬਰਾਬਰ। ਕਿਹ ਲੇਖੈ = ਕਿਸ ਕੰਮ ਆਏ? ਕਿਸੇ ਅਰਥ ਨਹੀਂ।੧। ਰਾਜਾ = ਜਗਤ ਦਾ ਮਾਲਕ। ਰਸੁ = (ਮਿਲਾਪ ਦਾ) ਆਨੰਦ। ਜਿਹ ਰਸ = ਜਿਸ ਰਸ ਦੀ ਬਰਕਤ ਨਾਲ। ਅਨ ਰਸ = ਹੋਰ ਚਸਕੇ।੧।ਰਹਾਉ। ਜਾਨਿ = ਜਾਣ ਬੁੱਝ ਕੇ, ਜਾਣਦੇ ਬੁੱਝਦੇ ਹੋਏ। ਅਜਾਨ = ਅੰਞਾਣ। ਬਾਵਰ = ਪਾਗਲ। ਸੋਚ ਅਸੋਚ = ਚੰਗੀਆਂ ਮੰਦੀਆਂ ਸੋਚਾਂ। ਦਿਵਸ = ਉਮਰ ਦੇ ਦਿਨ। ਜਾਹੀ = ਗੁਜ਼ਰ ਰਹੇ ਹਨ। ਇੰਦ੍ਰੀ = ਕਾਮ = ਵਾਸ਼ਨਾ। ਸਬਲ = ਸ+ਬਲ, ਬਲਵਾਨ। ਨਿਬਲ = ਨਿਰਬਲ, ਕਮਜ਼ੋਰ। ਬਿਬੇਕ ਬੁਧਿ = ਪਰਖਣ ਦੀ ਅਕਲ। ਪਰਮਾਰਥ = ਪਰਮ+ਅਰਥ, ਸਭ ਤੋਂ ਵੱਡੀ ਲੋੜ। ਪਰਵੇਸ = ਦਖ਼ਲ।੨। ਆਨ = ਕੁੱਝ ਹੋਰ। ਅਚਰੀਅਤ = ਕਮਾਈਦਾ ਹੈ। ਅਨ ਕਛੁ = ਕੁਝ ਹੋਰ। ਅਪਰ

Sandhya Vele da hukamnama shri Darbar Sahib Amritsar 12-082023

Image
  📖  ਪਾਵਨ ਅੰਗ ੬੯੬  📖 * ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ * * ☬ ਵਿਆਖਿਆ ☬ * * ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ

Ajj Sandhya Vele Da Hukamnama shri Darbar Sahib Amritsar Sahib 10-08-2023

Image
  📖  ਪਾਵਨ ਅੰਗ ੬੯੬  📖 * ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ * * ☬ ਵਿਆਖਿਆ ☬ * * ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ