Posts

Showing posts with the label Ajj Sandhya Vele da hukamnama Sachkhand shri Darbar Sahib Amritsar 07-08-2023

Ajj Sandhya Vele da hukamnama Sachkhand shri Darbar Sahib Amritsar 07-08-2023,

Image
  📖 ਪਾਵਨ ਅੰਗ ੬੭੬ 📖 * ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ * * ☬ ਵਿਆਖਿਆ ☬ * * ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ - ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ...