Posts

Showing posts with the label Ajj Sandhya Vele da hukamnama Sachkhand shri Darbar Sahib Amritsar 08-08-2023

Ajj Amritvele da hukamnama Sachkhand Shri Darbar Sahib 09-08-2023

Image
 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ਤਿਨਿ ਸਗਲੀ ਲਾਜ ਰਾਖੀ ॥੩॥ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ ॥੧॥ ਰਖਵਾਲਾ = ਰਾਖਾ। ਸਹਜ ਸੁਖ = ਆਤਮਕ ਅਡੋਲਤਾ ਦੇ ਸੁਖ। ਉਪਜੇ = ਪੈਦਾ ਹੋ ਗਏ। ਸੁਖਾਲਾ = ਸੁਖੀ ॥ ਦਾਰੂ = ਦਵਾਈ। ਤਿਨਿ = ਉਸ (ਦਾਰੂ) ਨੇ। ਬਿਦਾਰੂ = ਨਾਸ ਕਰ ਦਿੱਤਾ। ਬਾਤ = (ਜੀਵਨ ਦੀ) ਕਹਾਣੀ ॥੨॥ ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ

Ajj Sandhya vele da hukamnama Sachkhand Shri Darbar Sahib Amritsar 08-08-2023

Image
  📖ਪਾਵਨ ਅੰਗ ੭੦੨ 📖 * ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ * * ☬ ਵਿਆਖਿਆ ☬ * * ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ॥੧॥ ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ ਜੀ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥ *