Posts

Showing posts with the label Ajj amrit Vele da hukamnama Sachkhand shri Darbar Sahib Amritsar

Amritvele da hukamnama Sachkhand shri Darbar Sahib Amritsar sahib 22-08-2023

Image
 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670} ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪। ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 20-08-2023

Image
 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧   ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ

Amritvele da hukamnama Sachkhand shri Darbar Sahib Amritsar 19-08-2023

Image
 ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ   ੴ ਸਤਿਗੁਰ ਪ੍ਰਸਾਦਿ ॥   ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥  ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥  ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥  ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥  ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥  ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥  ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥  ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥  ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥  ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍

Amritvele Da Hukamnama Sachkhand shri Darbar Sahib Amritsar Sahib 18-08-2023,

Image
 ਸੋਰਠਿ ਮਹਲਾ ੫ ॥  ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਪਦਅਰਥ: ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ।੧।ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ।ਰਹਾਉ।ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ।੨।ਦੇਇ = ਦੇ ਕੇ। ਦੇਇ ਕਿਵਾੜ = ਦਰਵਾਜ਼ੇ ਬੰਦ ਕਰ ਕੇ। ਦਾਰਾ = ਇਸਤ੍ਰੀ। ਸੰਗਿ = ਨਾਲ। ਫਾਕੈ = ਕੁਕਰਮ ਕਰਦਾ ਹੈ। ਚਿਤ੍ਰ ਗੁਪਤੁ = (ਧਰਮਰਾਜ ਦੇ ਮੁਨਸ਼ੀ) । ਮਾਗਹਿ = ਮੰਗਦੇ ਹਨ, ਮੰਗਣਗੇ।੩।ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਓਟ = ਆਸਰਾ। ਸਾਗਰ = ਸਮੁੰਦਰ।੪

Amritvele da hukamnama Sachkhand shri Darbar Sahib 17-08-2023

Image
 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660} ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨। ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ

Amritvele Da Hukamnama Sachkhand Shri Darbar Sahib Amritsar 16-08-2023

Image
 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥  {ਪੰਨਾ 766} ਪਦਅਰਥ: ਰਾਤਾ = {रत्रत्र्} ਰੰਗਿਆ ਹੋਇਆ। ਰਵੈ = ਚੇਤੇ ਕਰਦਾ ਹੈ, ਸਿਮਰਦਾ ਹੈ। ਮਨਿ = ਮਨ ਵਿਚ। ਸੋਈ = ਉਹੀ, ਉਹ ਪ੍ਰਭੂ ਹੀ। ਪਉੜੀ ਸਾਚ ਕੀ = ਸਦਾ-ਥਿਰ ਪ੍ਰਭੂ ਤਕ ਅਪੜਾਣ ਵਾਲੀ ਪੌੜੀ। ਸਾਚਾ = ਸਦਾ-ਥਿਰ ਰਹਿਣ ਵਾਲਾ। ਸੁਖੁ = ਆਤਮਕ ਆਨੰਦ। ਸੁਖਿ = ਆਤਮਕ ਆਨੰਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਆਵੈ = ਆਉਂਦਾ ਹੈ, ਪਹੁੰਚਦਾ ਹੈ। ਸਾਚ ਭਾਵੈ = ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ {ਨੋਟ:ਕਈ ਬੀੜਾਂ ਵਿਚ ਪਾਠ "ਸਾਚੁ" ਹੈ। ਇਸ ਤਰ੍ਹਾਂ ਅਰਥ ਬਣਦਾ ਹੈ:ਉਸ ਬੰਦੇ ਨੂੰ ਸਦਾ-ਥਿਰ ਪ੍ਰਭੂ ਪਿਆਰਾ ਲੱਗਦਾ ਹੈ। ਪਰ ਸ੍ਰੀ ਕਰਤਾਰਪੁਰ ਵਾਲੀ ਬੀੜ ਵਿਚ ਪਾਠ "ਸਾਚ" ਹੈ}। ਸਾਚ ਕੀ ਮਤਿ = ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਮਤਿ। ਕਿਉ ਟਲੈ = ਨਹੀਂ ਹਟਦੀ, ਅਟੱਲ ਹੋ ਜਾਂਦੀ ਹੈ। ਸੁਗਿਆਨੁ = ਚੰਗਾ ਗਿਆਨ, ਗਿਆਨ ਦੀਆਂ ਗੱਲਾਂ ਕਰ ਸਕਣ ਦੀ ਚੰਗੀ ਸਮਰੱਥਾ। ਮਜਨੁ = ਤੀਰਥ = ਇਸ਼ਨਾਨ {मज्जन}। ਅਛਲਿਓ = ਜੇਹੜਾ ਠੱਗਿਆ ਨਾਹ ਜਾ ਸਕੇ। ਕਿਉ ਛਲੈ = ਠੱਗ ਨਹੀਂ ਸਕਦਾ, ਖ਼ੁਸ਼ ਨਹੀਂ ਕਰ ਸਕਦਾ। ਪ

Amrik Vele da hukamnama Sachkhand shri Darbar Sahib Amritsar sahib 15-08-2023

Image
 ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥  ਪਦਅਰਥ: ਕਰਤਾ = ਕਰਤਾਰ। ਪੁਰਖੁ = ਸਰਬ = ਵਿਆਪਕ। ਵਿਚਿ ਖਲੋਆ = ਆਪ ਸਹੈਤਾ ਕਰਦਾ ਹੈ। ਵਾਲੁ ਨ ਵਿੰਗਾ ਹੋਆ = ਰਤਾ ਭੀ ਨੁਕਸਾਨ ਨਹੀਂ ਹੁੰਦਾ। ਮਜਨੁ = ਇਸ਼ਨਾਨ, ਰਾਮ ਦੇ ਦਾਸਾਂ ਦੇ ਸਰੋਵਰ ਵਿਚ ਇਸ਼ਨਾਨ, ਨਾਮ = ਜਲ ਨਾਲ ਆਤਮਕ ਇਸ਼ਨਾਨ। ਗੁਰਿ = ਗੁਰੂ ਨੇ। ਆਂਦਾ ਰਾਸੇ = ਰਾਸਿ ਆਂਦਾ, ਸਫਲ ਕਰ ਦਿੱਤਾ। ਜਪਿ = ਜਪ ਕੇ। ਕਿਲਵਿਖ = ਪਾਪ।੧।ਰਾਮ ਦਾਸ ਸਰੋਵਰੁ = ਰਾਮ ਦੇ ਦਾਸਾਂ ਦਾ ਸਰੋਵਰ, ਸਾਧ ਸੰਗਤਿ। ਨੀਕਾ = ਚੰਗਾ, ਸੋਹਣਾ। ਨਾਵੈ = ਨ੍ਹਾਵੇ, ਇਸ਼ਨਾਨ ਕਰਦਾ ਹੈ। ਉਧਾਰੁ = ਪਾਰ = ਉਤਾਰਾ। ਜੀ ਕਾ = ਜਿੰਦ ਦਾ।੧।ਰਹਾਉ।ਜੈ ਜੈ ਕਾਰੁ = ਸੋਭਾ। ਜਗੁ = ਜਗਤ। ਮਨਿ = ਮਨ ਵਿਚ। ਚਿੰਦਿਅੜੇ = ਚਿਤਵੇ ਹੋਏ। ਸਹੀ ਸਲਾਮਤਿ = ਆਤਮਕ ਜੀਵਨ ਨੂੰ ਪੂਰਨ ਤੌਰ ਤੇ ਬਚਾ ਕੇ। ਨਾਇ = ਨ੍ਹਾਇ, ਇਸ਼ਨਾ

Amritvele da hukamnama Sachkhand Shri Darbar Sahib Amritsar 13-08-2023

Image
 ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥ {ਪੰਨਾ 794} ਪਦਅਰਥ: ਤਪਿ ਤਪਿ = ਖਪ ਖਪ ਕੇ, ਦੁਖੀ ਹੋ ਹੋ ਕੇ। ਲੁਹਿ ਲੁਹਿ = ਲੁੱਛ ਲੁੱਛ ਕੇ, ਤੜਪ ਤੜਪ ਕੇ। ਹਾਥ ਮਰੋਰਉ = ਮੈਂ ਹੱਥ ਮਲਦੀ ਹਾਂ, ਮੈਂ ਪਛੁਤਾਉਂਦੀ ਹਾਂ। ਬਾਵਲਿ = ਕਮਲੀ, ਝੱਲੀ। ਲੋਰਉ = ਮੈਂ ਲੱਭਦੀ ਹਾਂ। ਸਹਿ = ਸਹ ਨੇ, ਖਸਮ ਨੇ। ਰੋਸੁ = ਗੁੱਸਾ। ਸਹ = ਖਸਮ ਦਾ।੧। ਸਾਰ = ਕਦਰ। ਖੋਇ = ਗਵਾ ਕੇ।੧।ਰਹਾਉ। ਕਿਤ ਗੁਨ = ਕਿਨ੍ਹਾਂ ਗੁਣਾਂ ਦੇ ਕਾਰਨ। ਹਉ = ਮੈਂ। ਬਿਰਹੈ– ਵਿਛੋੜੇ ਵਿਚ। ਜਾਲੀ = ਸਾੜੀ।੨। ਵਿਧਣ = (ਵਿਧ੍ਵਨ) ਕੰਬਾਉਣ ਵਾਲੀ, ਡਰਾਉਣ ਵਾਲੀ, ਭਿਆਨਕ। ਮੁੰਧ = ਇਸਤ੍ਰੀ। ਪ੍ਰਭਿ = ਪ੍ਰਭੂ ਨੇ। ਸਾਧ ਸੰਗਿ = ਸ

Sandhya Vele da hukamnama shri Darbar Sahib Amritsar 12-082023

Image
  📖  ਪਾਵਨ ਅੰਗ ੬੯੬  📖 * ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ * * ☬ ਵਿਆਖਿਆ ☬ * * ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ