Amritvele da hukamnama Sachkhand shri Darbar Sahib Amritsar Sahib, 21-08-2023
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਪੰਨਾ 706} ਪਦਅਰਥ: ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ। ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਨ ਵਿਸਰਉ = ਭੁੱਲ ਨਾਹ ਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ}। ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗ ਵਿਚ ਵਰਤਿਆ ਗਿਆ ਹੈ}। ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰ