Posts

Showing posts with the label AmritVele da hukamnama shri Darbar Sahib

Amritvele Da Hukamnama Sachkhand shri Darbar Sahib Amritsar,

Image
 ਧਨਾਸਰੀ ਮਹਲਾ ੫ ॥  ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥  ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧।ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨। ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪ

Amritvele da hukamnama shri Darbar Sahib Amritsar 11-08-2023

Image
  Ang:- 637 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ

Amrit Vele Da Hukamnama Sachkhand Shri Darbar Sahib Amritsar 10-08-2023

Image
 ਸਲੋਕੁ ਮਃ ੪ ॥  ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਪਦਅਰਥ: ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ।ਵਿਆਪੇ = ਗ੍ਰਸੇ ਹੋਏ। ਗੁਬਾਰਾ = ਹਨੇਰਾ। ਨਿਕਟਿ = ਨੇੜੇ।  ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ। ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (

Ajj Amritvele da hukamnama Sachkhand Shri Darbar Sahib 09-08-2023

Image
 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ਤਿਨਿ ਸਗਲੀ ਲਾਜ ਰਾਖੀ ॥੩॥ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ ॥੧॥ ਰਖਵਾਲਾ = ਰਾਖਾ। ਸਹਜ ਸੁਖ = ਆਤਮਕ ਅਡੋਲਤਾ ਦੇ ਸੁਖ। ਉਪਜੇ = ਪੈਦਾ ਹੋ ਗਏ। ਸੁਖਾਲਾ = ਸੁਖੀ ॥ ਦਾਰੂ = ਦਵਾਈ। ਤਿਨਿ = ਉਸ (ਦਾਰੂ) ਨੇ। ਬਿਦਾਰੂ = ਨਾਸ ਕਰ ਦਿੱਤਾ। ਬਾਤ = (ਜੀਵਨ ਦੀ) ਕਹਾਣੀ ॥੨॥ ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ

Ajj Amritvele da hukamnama Sachkhand Shri Darbar Sahib Amritsar 08-08-2023

Image
 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ  ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥   ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ 'ਘਰ' ਵਿਚ ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ'। ਮੈ ਮਨਿ =

Amritvele da hukamnama Sachkhand shri Darbar Sahib 07-08-2023,

Image
 ਧਨਾਸਰੀ ਮਹਲਾ ੫ ॥  ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥  ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜ

Amritvele da hukamnama Sachkhand shri Darbar Sahib 06-08-2023

Image
 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥  ਰਾਗੁ ਟੋਡੀ ਮਹਲਾ ੪ ਘਰੁ ੧ ॥  ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥     ਪਦਅਰਥ:- ਮੇਲੇ—(ਜਿਸ ਨੂੰ) ਮਿਲਾ ਦੇਂਦਾ ਹੈ। ਬਹੁਰਿ—ਮੁੜ। ਭਵਜਲਿ—ਸੰਸਾਰ-ਸਮੁੰਦਰ ਵਿਚ।1। ਰਹਾਉ।   ਹੀਅਰੈ—ਹਿਰਦੇ ਵਿਚ। ਲੋਚ—ਤਾਂਘ। ਕੇਰੀ—ਦੀ। ਨੈਨਹੁ—ਅੱਖਾਂ ਨਾਲ। ਹੇਰਾ—ਹੇਰਾਂ, ਮੈਂ ਵੇਖਾਂ। ਸਤਿਗੁਰਿ—ਗੁਰੂ ਨੇ। ਦਇਆਲਿ—ਦਇਆਲ ਨੇ। ਦ੍ਰਿੜਾਇਆ—ਹਿਰਦੇ ਵਿਚ ਪੱਕਾ ਕਰ ਦਿੱਤਾ। ਪਾਧਰੁ—ਪੱਧਰਾ ਰਾਹ। ਕੇਰਾ—ਦਾ, ਮਿਲਣ ਦਾ।1।   ਰੰਗੀ—ਅਨੇਕਾਂ ਰੰਗਾਂ-ਕੌਤਕਾਂ ਦਾ ਮਾਲਕ। ਮਨਿ—ਮਨ ਵਿਚ। ਤਨਿ—ਤਨ ਵਿਚ। ਮੁਖਿ—ਮੂੰਹ ਉੱਤੇ। ਮਸਤਕਿ—ਮੱਥੇ ਉੱਤੇ।2।   ਓਇ—{

Amritvele da Hukamnama Sachkhand shri Darbar Sahib Amritsar Sahib 05-08-2023

Image
 ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ 05-August-2023 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696} ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨। ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ

Sandhya Vele da hukamnama Sachkhand shri Darbar Sahib, 04-08-2023

Image
  ਪਾਵਨ ਅੰਗ ੬੮੩-੬੮੪ 📖 * ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ * * ☬ ਵਿਆਖਿਆ ☬ * * ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ

Amritvele da hukamnama Sachkhand shri Darbar Sahib, 04-08-2023

Image
 Ang:- 766-767 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ

Amritvele da hukamnama Sachkhand shri Darbar Sahib 03-08-2023

Image
 ਧਨਾਸਰੀ ਮਹਲਾ ੫ ਘਰੁ ੬   ੴ ਸਤਿਗੁਰ ਪ੍ਰਸਾਦਿ ॥  ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ।   ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥   ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ}।   ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥  ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ।   ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥   ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗ

Amritvele da hukamnama Sachkhand shri Darbar Sahib 01-08-2023

Image
 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥   ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ ॥ ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ  ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂ

Today's Morening Hukamnama Sachkhand Shri Darbar Sahib 31-07-2023

Image
  ਪਾਵਨ ਅੰਗ ੬੬੬  * ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ * * ਅਰਥ:- * * ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤ

Today's Evening Hukamnama Sachkhand Shri Darbar Sahib 30-07-2023

Image
  ਪਾਵਨ ਅੰਗ ੬੬੬  📖 * ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ * * ਅਰਥ:- * * ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ

Amritvele da hukamnama Sachkhand shri Harimandar Sahib 30-07-2023

Image
 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ {ਪੰਨਾ 668} ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ। ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨। ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇ

Amritvele da hukamnama Sachkhand Shri Harimandar Sahib 29-07-2023

Image
ਸੋਰਠਿ ਮਹਲਾ ੩ ਘਰੁ ੧ ਤਿਤੁਕੀ   ੴ ਸਤਿਗੁਰ ਪ੍ਰਸਾਦਿ ॥  ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥   ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥   ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥   ਹਰਿ ਜੀ ਏਹ ਤੇਰੀ ਵਡਿਆਈ ॥   ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥   ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥   ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥   ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥  ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸ