Posts

Showing posts with the label hukamnama Sachkhand shri Darbar Sahib

Amritvele Da Hukamnama Sachkhand shri Darbar Sahib Amritsar,

Image
 ਧਨਾਸਰੀ ਮਹਲਾ ੫ ॥  ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥  ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧।ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨। ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪ

Sandhya Vele da hukamnama shri Darbar Sahib, 23-08-2023

Image
 ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ 694} ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨। ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦ

SandhyaVele Da Hukamnama Sachkhand shri Darbar Sahib Amritsar Sahib 22-08-2023

Image
 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ {ਪੰਨਾ 670} ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪। ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ