Posts

Showing posts with the label hukamnama shri Darbar Sahib

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 20-08-2023

Image
 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧   ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ

Amritvele da hukamnama shri Darbar Sahib Amritsar 11-08-2023

Image
  Ang:- 637 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ

Ajj Sandhya Vele Da Hukamnama shri Darbar Sahib Amritsar Sahib 10-08-2023

Image
  📖  ਪਾਵਨ ਅੰਗ ੬੯੬  📖 * ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ * * ☬ ਵਿਆਖਿਆ ☬ * * ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ