Posts

Showing posts with the label shri Amritsar Sahib

Amritvele da hukamnama Sachkhand shri Darbar Sahib 07-08-2023,

Image
 ਧਨਾਸਰੀ ਮਹਲਾ ੫ ॥  ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥  ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜ

Today's Evening Hukamnama Sachkhand Shri Darbar Sahib 06-08-2023,

Image
  📖  ਪਾਵਨ ਅੰਗ ੬੬੮ 📖 * ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ * * ☬ ਵਿਆਖਿਆ ☬ * * ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ॥ ਰਹਾਉ

Amritvele da hukamnama Sachkhand shri Darbar Sahib 06-08-2023

Image
 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥  ਰਾਗੁ ਟੋਡੀ ਮਹਲਾ ੪ ਘਰੁ ੧ ॥  ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥     ਪਦਅਰਥ:- ਮੇਲੇ—(ਜਿਸ ਨੂੰ) ਮਿਲਾ ਦੇਂਦਾ ਹੈ। ਬਹੁਰਿ—ਮੁੜ। ਭਵਜਲਿ—ਸੰਸਾਰ-ਸਮੁੰਦਰ ਵਿਚ।1। ਰਹਾਉ।   ਹੀਅਰੈ—ਹਿਰਦੇ ਵਿਚ। ਲੋਚ—ਤਾਂਘ। ਕੇਰੀ—ਦੀ। ਨੈਨਹੁ—ਅੱਖਾਂ ਨਾਲ। ਹੇਰਾ—ਹੇਰਾਂ, ਮੈਂ ਵੇਖਾਂ। ਸਤਿਗੁਰਿ—ਗੁਰੂ ਨੇ। ਦਇਆਲਿ—ਦਇਆਲ ਨੇ। ਦ੍ਰਿੜਾਇਆ—ਹਿਰਦੇ ਵਿਚ ਪੱਕਾ ਕਰ ਦਿੱਤਾ। ਪਾਧਰੁ—ਪੱਧਰਾ ਰਾਹ। ਕੇਰਾ—ਦਾ, ਮਿਲਣ ਦਾ।1।   ਰੰਗੀ—ਅਨੇਕਾਂ ਰੰਗਾਂ-ਕੌਤਕਾਂ ਦਾ ਮਾਲਕ। ਮਨਿ—ਮਨ ਵਿਚ। ਤਨਿ—ਤਨ ਵਿਚ। ਮੁਖਿ—ਮੂੰਹ ਉੱਤੇ। ਮਸਤਕਿ—ਮੱਥੇ ਉੱਤੇ।2।   ਓਇ—{

Amritvele da hukamnama Sachkhand shri Darbar Sahib, 04-08-2023

Image
 Ang:- 766-767 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ

Today's Evening Hukamnama Sachkhand Shri Darbar Sahib, 03-08-2023

Image
  ਪਾਵਨ ਅੰਗ ੬੭੮ 📖 * ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ * * ☬ ਵਿਆਖਿਆ ☬ * * ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨ

Sandhya Vele da hukamnama shri Darbar Sahib 02-08-2023

Image
  ਪਾਵਨ ਅੰਗ ੬੫੩ 📖 * ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ * * ☬ ਵਿਆਖਿਆ ☬ * * ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ। ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ। ਨਾਮ (ਰੂਪ) ਸੁੰਦਰ ਵਸਤ

Today's Evening Hukamnama Sachkhand Shri Harimandar Sahib 31-07-2023

Image
  ਪਾਵਨ ਅੰਗ ੬੬੮ 📖 * 🌹🌹🌹🌹🌹🌹🌹🌹 * ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ * * ☬ ਵਿਆਖਿਆ ☬ * * ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗ

Today's Evening Hukamnama Sachkhand Shri Darbar Sahib 30-07-2023

Image
  ਪਾਵਨ ਅੰਗ ੬੬੬  📖 * ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ * * ਅਰਥ:- * * ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ

Amritvele da hukamnama Sachkhand shri Harimandar Sahib 30-07-2023

Image
 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ {ਪੰਨਾ 668} ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ। ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨। ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇ

Sandhya Vele da hukamnam Sachkhand Shri Harimandar Sahib 29-07-2023

Image
* ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ * * ☬ ਪੰਜਾਬੀ ਵਿੱਚ ਵਿਆਖਿਆ :- ☬ * * ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ॥੧॥ ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ॥੧॥ ਰਹਾਉ ॥ ਚੋਰ ਪਿਆ ਸੋਹਣਾ ਬਣੇ ਚਤੁਰ ਬਣੇ,

Amritvele da hukamnama Sachkhand Shri Harimandar Sahib 29-07-2023

Image
ਸੋਰਠਿ ਮਹਲਾ ੩ ਘਰੁ ੧ ਤਿਤੁਕੀ   ੴ ਸਤਿਗੁਰ ਪ੍ਰਸਾਦਿ ॥  ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥   ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥   ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥   ਹਰਿ ਜੀ ਏਹ ਤੇਰੀ ਵਡਿਆਈ ॥   ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥   ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥   ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥   ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥  ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸ

Amritvele da hukamnama Sachkhand shri Darbar Sahib Amritsar 18-07-2023,

Image
 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ {ਪੰਨਾ 633} ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀ

Sandhya Vele da hukamnama shri Darbar Sahib shri Harmandar Sahib shri Amritsar Sahib 11-07-2023

Image
 ਪਾਵਨ ਅੰਗ ੬੩੪ ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥ ੧੨॥੧੩੯॥ ਵਿਆਖਿਆ ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ॥੧॥ ਰਹਾਉ ॥ ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ॥੧॥ ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹ