Posts

Showing posts with the label shri Harimandar Sahib

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 20-08-2023

Image
 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧   ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ

Amrit vele da hukamnama Sachkhand Darbar Sahib Amritsar sahib 14-08-2023

Image
  ਅੰਗ (ANG) - ੮੩੫ (835)" ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ

Ajj Amritvele da hukamnama Sachkhand Shri Darbar Sahib Amritsar 08-08-2023

Image
 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ  ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥   ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ 'ਘਰ' ਵਿਚ ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ'। ਮੈ ਮਨਿ =

Amritvele da hukamnama Sachkhand shri Darbar Sahib 07-08-2023,

Image
 ਧਨਾਸਰੀ ਮਹਲਾ ੫ ॥  ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥  ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜ

Today's Evening Hukamnama Sachkhand Shri Darbar Sahib 06-08-2023,

Image
  📖  ਪਾਵਨ ਅੰਗ ੬੬੮ 📖 * ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ * * ☬ ਵਿਆਖਿਆ ☬ * * ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ॥ ਰਹਾਉ

Amritvele da hukamnama Sachkhand shri Darbar Sahib 06-08-2023

Image
 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥  ਰਾਗੁ ਟੋਡੀ ਮਹਲਾ ੪ ਘਰੁ ੧ ॥  ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥     ਪਦਅਰਥ:- ਮੇਲੇ—(ਜਿਸ ਨੂੰ) ਮਿਲਾ ਦੇਂਦਾ ਹੈ। ਬਹੁਰਿ—ਮੁੜ। ਭਵਜਲਿ—ਸੰਸਾਰ-ਸਮੁੰਦਰ ਵਿਚ।1। ਰਹਾਉ।   ਹੀਅਰੈ—ਹਿਰਦੇ ਵਿਚ। ਲੋਚ—ਤਾਂਘ। ਕੇਰੀ—ਦੀ। ਨੈਨਹੁ—ਅੱਖਾਂ ਨਾਲ। ਹੇਰਾ—ਹੇਰਾਂ, ਮੈਂ ਵੇਖਾਂ। ਸਤਿਗੁਰਿ—ਗੁਰੂ ਨੇ। ਦਇਆਲਿ—ਦਇਆਲ ਨੇ। ਦ੍ਰਿੜਾਇਆ—ਹਿਰਦੇ ਵਿਚ ਪੱਕਾ ਕਰ ਦਿੱਤਾ। ਪਾਧਰੁ—ਪੱਧਰਾ ਰਾਹ। ਕੇਰਾ—ਦਾ, ਮਿਲਣ ਦਾ।1।   ਰੰਗੀ—ਅਨੇਕਾਂ ਰੰਗਾਂ-ਕੌਤਕਾਂ ਦਾ ਮਾਲਕ। ਮਨਿ—ਮਨ ਵਿਚ। ਤਨਿ—ਤਨ ਵਿਚ। ਮੁਖਿ—ਮੂੰਹ ਉੱਤੇ। ਮਸਤਕਿ—ਮੱਥੇ ਉੱਤੇ।2।   ਓਇ—{

Sandhya Vele da hukamnama shri Darbar Sahib Amritsar Sahib, 05-08-2023

Image
  * 📖  ਪਾਵਨ ਅੰਗ ੬੬੮ 📖 * * ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ * * ☬ ਵਿਆਖਿਆ ☬ * * ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ॥

Amritvele da hukamnama Sachkhand shri Darbar Sahib, 04-08-2023

Image
 Ang:- 766-767 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ

Today's Evening Hukamnama Sachkhand Shri Darbar Sahib, 03-08-2023

Image
  ਪਾਵਨ ਅੰਗ ੬੭੮ 📖 * ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ * * ☬ ਵਿਆਖਿਆ ☬ * * ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨ

Sandhya Vele da hukamnama shri Darbar Sahib 02-08-2023

Image
  ਪਾਵਨ ਅੰਗ ੬੫੩ 📖 * ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ * * ☬ ਵਿਆਖਿਆ ☬ * * ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ। ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ। ਨਾਮ (ਰੂਪ) ਸੁੰਦਰ ਵਸਤ

Today's Evening Hukamnama Sachkhand Shri Harimandar Sahib 31-07-2023

Image
  ਪਾਵਨ ਅੰਗ ੬੬੮ 📖 * 🌹🌹🌹🌹🌹🌹🌹🌹 * ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ * * ☬ ਵਿਆਖਿਆ ☬ * * ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗ

Today's Morening Hukamnama Sachkhand Shri Darbar Sahib 31-07-2023

Image
  ਪਾਵਨ ਅੰਗ ੬੬੬  * ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ * * ਅਰਥ:- * * ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤ