Posts

Showing posts with the label shri Harmandar Sahib

Today's Evening Hukamnama Sachkhand Shri Darbar Sahib 06-08-2023,

Image
  📖  ਪਾਵਨ ਅੰਗ ੬੬੮ 📖 * ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ * * ☬ ਵਿਆਖਿਆ ☬ * * ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾ...

Sandhya Vele da hukamnama shri Darbar Sahib Amritsar Sahib, 05-08-2023

Image
  * 📖  ਪਾਵਨ ਅੰਗ ੬੬੮ 📖 * * ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ * * ☬ ਵਿਆਖਿਆ ☬ * * ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿ...

Sandhya Vele da hukamnama shri Darbar Sahib 02-08-2023

Image
  ਪਾਵਨ ਅੰਗ ੬੫੩ 📖 * ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ * * ☬ ਵਿਆਖਿਆ ☬ * * ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ। ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ। ਨਾਮ (ਰੂਪ) ਸੁੰਦਰ...

Today's Evening Hukamnama Sachkhand Shri Darbar Sahib 30-07-2023

Image
  ਪਾਵਨ ਅੰਗ ੬੬੬  📖 * ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ * * ਅਰਥ:- * * ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। * * ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। * * ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ...

Amritvele da hukamnama Sachkhand shri Harimandar Sahib 30-07-2023

Image
 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ {ਪੰਨਾ 668} ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ। ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨। ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤ...

Sandhya Vele da hukamnam Sachkhand Shri Harimandar Sahib 29-07-2023

Image
* ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ * * ☬ ਪੰਜਾਬੀ ਵਿੱਚ ਵਿਆਖਿਆ :- ☬ * * ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ॥੧॥ ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ॥੧॥ ਰਹਾਉ ॥ ਚੋਰ ਪਿਆ ਸੋਹਣਾ ਬਣੇ ਚਤੁਰ ਬਣੇ, ...

Amritvele da hukamnama Sachkhand shri Darbar Sahib Amritsar 18-07-2023,

Image
 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ {ਪੰਨਾ 633} ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹ...

Sandhya Vele da hukamnama shri Darbar Sahib shri Harmandar Sahib shri Amritsar Sahib 11-07-2023

Image
 ਪਾਵਨ ਅੰਗ ੬੩੪ ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥ ੧੨॥੧੩੯॥ ਵਿਆਖਿਆ ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ॥੧॥ ਰਹਾਉ ॥ ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ॥੧॥ ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁ...