Posts

Amrit vele da Hukamnama Sri Darbar Sahib, Sri Amritsar Sahib, Ang 477,  15-July.-2023

Image
 ਆਸਾ ॥  ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥ (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ ਰਹਾਉ॥ ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓ

Sandhya Vele da Hukamnama Sachkhand Shri Darbar Sahib, 14-07-2023

Image
  ਪਾਵਨ ਅੰਗ ੬੪੩  * ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ * * ☬ ਵਿਆਖਿਆ ☬ * * (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ)

Amritvele da hukamnama sachkhand shri Darbar Sahib shri Amritsar Sahib 14-07-3023

Image
  ਗੂਜਰੀ ਮਹਲਾ ੫ ॥ * * ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥ * ਅਰਥ: ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਵੱਡੀ ਕਿਸਮਤਿ ਨਾਲ ਗੁਰੂ ਦੀ ਸਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ (ਪਰਮਾਤਮਾ ਨਾਲ) ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਜਾਂਦੇ ਹਨ, ਉ

Ajj Da Sandhya Vele Da HUKAMNAMA ji Sachkhand Sri Darbar Sahib 13-07-2023,

Image
 Ang:- 648 ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ ☬ ਵਿਆਖਿਆ ☬ ਹੇ ਨਾਨਕ ਜੀ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ ॥੧॥ ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ। ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ। ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ

Amritvele da hukamnama shri Darbar Sahib, (13-07-2023) shri Harmandir Sahib, shri Amritsar Sahib,

Image
 ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹਾਰੇ ਈਹਾ ਊਹਾ ਤੁਮ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥{ਪੰਨਾ 499} ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।1। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ- ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।2।7।16।

Sandhya vele da hdukamnama, 12-07-2023 Shri Harmandar Sahib shri Amritsar Sahib, Shri Darbar Sahib,

Image
 ਪਾਵਨ ਅੰਗ ੬੩੨   ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ☬ ਵਿਆਖਿਆ ☬ ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ!

Amrit wele da hukamnama shri Harmandar sahib amritsar sahib ji, Ang-531, 12-July-2023

Image
 ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥ {ਪੰਨਾ 531} ਅਰਥ: ਹੇ ਭਾਈ! ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। (ਧਰਮ, ਅਰਥ, ਕਾਮ, ਮੋਖ) ਇਹ ਚਾਰੇ ਪਦਾਰਥ, ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ-ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ।੧।ਰਹਾਉ। ਹੇ ਭਾਈ! ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ। ਭਾਈ! ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। (ਇਸ ਤਰ੍ਹਾਂ ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ। ਮਾਲਕ-ਪ੍ਰਭੂ ਦੀ ਸਰਨ ਹੀ ਮੰਗਣੀ ਚਾਹੀਦੀ ਹੈ।੧। ਹੇ ਭਾਈ! ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ। ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀ ਸਰਨ ਪੈਣਾ ਚਾਹੀਦਾ ਹੈ।੨।੧੭।