Posts

Sandhya Vele da Hukamnama Sachkhand shri Darbar Sahib Amritsar, 20-08-2023

Image
 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ {ਪੰਨਾ 673} ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧। ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨। ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 20-08-2023

Image
 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧   ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ

Sandhya Vele Da Hukamnama Sachkhand shri Darbar Sahib Amritsar, 19-08-2023

Image
  📖  ਪਾਵਨ ਅੰਗ ੬੫੮ 📖 * ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ * * ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। * * ☬ ਵਿਆਖਿਆ ☬ * * (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? ॥੧॥ ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ)। ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ॥੧॥ ਰਹਾਉ ॥ (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛ

Amritvele da hukamnama Sachkhand shri Darbar Sahib Amritsar 19-08-2023

Image
 ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ   ੴ ਸਤਿਗੁਰ ਪ੍ਰਸਾਦਿ ॥   ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥  ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥  ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥  ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥  ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥  ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥  ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥  ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥  ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥  ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍

Today's Evening Hukamnama Sachkhand Shri Darbar Sahib Amritsar 18-08-2023

Image
📖 ਪਾਵਨ ਅੰਗ ੬੧੬ 📖 * ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ * * ☬ ਵਿਆਖਿਆ ☬ * * ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ

Amritvele Da Hukamnama Sachkhand shri Darbar Sahib Amritsar Sahib 18-08-2023,

Image
 ਸੋਰਠਿ ਮਹਲਾ ੫ ॥  ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਪਦਅਰਥ: ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ।੧।ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ।ਰਹਾਉ।ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ।੨।ਦੇਇ = ਦੇ ਕੇ। ਦੇਇ ਕਿਵਾੜ = ਦਰਵਾਜ਼ੇ ਬੰਦ ਕਰ ਕੇ। ਦਾਰਾ = ਇਸਤ੍ਰੀ। ਸੰਗਿ = ਨਾਲ। ਫਾਕੈ = ਕੁਕਰਮ ਕਰਦਾ ਹੈ। ਚਿਤ੍ਰ ਗੁਪਤੁ = (ਧਰਮਰਾਜ ਦੇ ਮੁਨਸ਼ੀ) । ਮਾਗਹਿ = ਮੰਗਦੇ ਹਨ, ਮੰਗਣਗੇ।੩।ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਓਟ = ਆਸਰਾ। ਸਾਗਰ = ਸਮੁੰਦਰ।੪

Sandhya Vele Da Hukamnama Shri Darbar Sahib Amritsar sahib 17-08-2023

Image
  📖 ਪਾਵਨ ਅੰਗ ੬੩੬ 📖 ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ