Posts

30-OCT-2026 SANDHYA VELE DA HUKAMNAMA SAHIB JI,

Image
Please click to full Watch video, 👆👆👆👆 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ* *ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥ ☬ ਵਿਆਖਿਆ ☬ ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ)। (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ ॥੧॥ ਹੇ ਮੇਰੇ ਮਨ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੌਹੀਂ ਪਾਸੀਂ ਜਮਾਂ ਦ...

Amrit Vele Da Hukamnama Sachkhand Sri Darbar Sahib, Amritsar, -30-10-2026

Image
Please full Watch video 👆👆👆👆 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂ...

Sandhya Vele Da Hukamnama Sachkhand Sri Darbar Sahib, Amritsar, 29-10-2026

Image
          Full Watch video 👆👆👆 *ਜੈਤਸਰੀ ਮਹਲਾ ੫ ਘਰੁ ੨ ਛੰਤ *ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ *ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ* *ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ...

Amrit Vele Da Hukamnama Sachkhand Sri Darbar Sahib, Amritsar, 29-10-2026

Image
               Full Watch video 👆👆👆👆  Amrit Vele Da Hukamnama Sachkhand Sri Darbar Sahib,  Amritsar,  <29-10-2026> 🙏🙏🙏🙏 [13-08-558] ਕੱਤਕ ਨਾਨਕਸ਼ਾਹੀ  🙏🙏🙏🙏  Ang 796 ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥ ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ...

ਬਖਸ਼ੋ ਔਗੁਣ ਹਾਰਿਆ ਨੂੰ #newmusic #kavishri

Image
  Please click to full watch👆👆👆 ਧਾਰਮਿਕ ਦੀਵਾਨ ਬੁੱਕ ਕਰਨ ਲਈ ਇਹਨਾ ਨੰਬਰਾ ਤੇ ਸੰਪਰਕ ਕਰੋ  7508419282 7347559091  ਕਵੀਸ਼ਰ ਸਿਮਰਨਜੀਤ ਸਿੰਘ ਪ੍ਰਵਾਨਾ  ਸਾਥੀ ਅਮਨਦੀਪ ਸਿੰਘ ਖਾਲਸਾ  ਕਵੀਤਾ. ਬਖਸ਼ੋ ਔਗੁਣ ਹਾਰਿਆ ਨੂੰ  ਲਿਖਤ.ਅਮਨਦੀਪ ਸਿੰਘ ਖਾਲਸਾ  ਅਵਾਜ. ਅਮਨਦੀਪ ਸਿੰਘ ਖਾਲਸਾ  ਮਿੋਊਜਿਕ.ਅਮਨਦੀਪ ਸਿੰਘ ਖਾਲਸਾ 

Amritvele Da Hukamnama Sachkhand shri Darbar Sahib Amritsar,

Image
 ਧਨਾਸਰੀ ਮਹਲਾ ੫ ॥  ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥  ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧।ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨। ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ ...

Sandhya Vele da hukamnama shri Darbar Sahib, 23-08-2023

Image
 ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਪੰਨਾ 694} ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨। ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ...